ਵਾਰਡਬੰਦੀ ਦਾ ਨਵਾਂ ਨਕਸ਼ਾ ਜਨਤਕ5 ਮਈ ਤੱਕ ਫਾਈਨਲ ਵੋਟਰ ਸੂਚੀ ਜਾਰੀ ਹੋਵੇਗੀ: ਈ ਓ ਵੱਖ ਵੱਖ ਰਾਜਨੀਤਿਕ ਪਾਰਟੀਆਂ ਤੇ ਆਗੂਆਂ, ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਮੀਟਿੰਗ ਕਰਦੇ ਹੋਏ ਕਾਰਜ ਸਾਧਕ ਅਫਸਰ (ਈਓ) ਬਲਜੀਤ ਸਿੰਘ ਬਿਲਗਾ।

ਸੁਲਤਾਨਪੁਰ ਲੋਧੀ, 11 ਅਪ੍ਰੈਲ( ਲਾਡੀ,ਦੀਪ ਚੋਧਰੀ ਉਪੀ ਚੋਧਰੀ)
ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਾਰਡਬੰਦੀ ਦਾ ਨਵਾਂ ਨਕਸ਼ਾ ਜਨਤਕ ਕੀਤਾ ਗਿਆ ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਹਦਬੰਦੀ ਸਪਸ਼ਟ ਹੋ ਗਈ ਹੈ। ਇਸ ਮੌਕੇ
ਗੱਲਬਾਤ ਕਰਦੇ ਹੋਏ ਈਓ ਬਲਜੀਤ ਸਿੰਘ ਬਿਲਗਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਕੁੱਲ 13 ਵਾਰਡ ਹਨ ਜਿਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ  31 ਦਸੰਬਰ 2025 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਦੇ ਅਧਾਰ ‘ਤੇ ਚੋਣਾਂ ਨਵੀਂ ਵਾਰਡ ਬੰਦੀ ਤਹਿਤ ਕਰਵਾਈਆਂ ਜਾਣਗੀਆਂ ਅਤੇ ਪੂਰੀ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਅੰਜ਼ਾਮ ਦਿੱਤੀ ਜਾਵੇਗੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ 15 ਅਪ੍ਰੈਲ 2026 ਤੱਕ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ। ਜੋ ਨੌਜਵਾਨ, ਮਹਿਲਾਵਾਂ 23 ਅਪ੍ਰੈਲ 2026 ਤੱਕ 18 ਸਾਲ ਦੀ ਉਮਰ ਪੂਰੀ ਕਰ ਲੈਂਦੇ ਹਨ, ਉਹ ਵੀ ਆਪਣੀ ਵੋਟ ਬਣਵਾ ਸਕਦੇ ਹਨ। ਇਸ ਲਈ ਸੰਬੰਧਿਤ ਬੀ ਐਲ ਓ ਜਾਂ ਨਗਰ ਕੌਂਸਲ ਦਫਤਰ ਵਿੱਚ ਜਰੂਰੀ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ 17 ਅਪ੍ਰੈਲ ਤੋਂ 23 ਅਪ੍ਰੈਲ 2026 ਤੱਕ ਵੋਟਰ ਸੂਚੀ ‘ਤੇ ਇਤਰਾਜ਼ ਅਤੇ ਦਾਅਵੇ ਦਰਜ ਕਰਵਾਏ ਜਾ ਸਕਦੇ ਹਨ ਜਿਨ੍ਹਾਂ ਦਾ ਨਿਪਟਾਰਾ ਐੱਸ ਡੀ ਐਮ ਵੱਲੋਂ 30 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ।
ਈਓ ਬਿਲਗਾ ਨੇ ਕਿਹਾ ਕਿ 5 ਮਈ 2026 ਤੱਕ ਫਾਈਨਲ ਵੋਟਰ ਸੂਚੀ ਨਗਰ ਕੌਂਸਲ ਦਫਤਰ ਵਿੱਚ ਜਨਤਕ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਚੋਣਾਂ ਦੀ ਅਗਲੀ ਪ੍ਰਕਿਰਿਆ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਗੇ ਵਧਾਈ ਜਾਵੇਗੀ।
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਕੌਂਸਲਰ ਪ੍ਰਿਤਪਾਲ ਸਿੰਘ ਪਾਲੀ ਬਾਬਾ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਆਪ ਆਗੂ ਜਤਿੰਦਰ ਸੇਠੀ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸ਼੍ਰੋਮਣੀ ਅਕਾਲੀ ਦਲ ਤੋਂ ਦਰਬਾਰਾ ਸਿੰਘ ਵਿਰਦੀ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਕਰਨ ਚੌਹਾਨ, ਜਤਿੰਦਰ ਲਾਹੌਰਾ, ਕੌਸਲਰ ਰਜਿੰਦਰ ਸਿੰਘ, ਰਜੇਸ਼ ਕੁਮਾਰ ਰਾਜੂ, ਮਾਧਵ ਗੁਪਤਾ, ਸ਼ਿੰਦਰਪਾਲ, ਰੰਮੀ ਗੁਪਤਾ, ਸਤਪਾਲ ਕਾਲਾ, ਡਾਕਟਰ ਅਮਨ, ਡਾਕਟਰ ਮੰਗਾ, ਸੰਜੀਵ ਘਈ, ਰਵੀ ਕੁਮਾਰ, ਸ਼ੁਭਮ, ਗੌਰਵ, ਰਾਜ ਕੁਮਾਰ, ਬਲਜੋਧ ਸਿੰਘ ਗਿੱਲ,  ਸਤਨਾਮ ਸਿੰਘ ਆਦਿ ਵੀ ਮੌਜੂਦ ਸਨ।

Post a Comment

Previous Post Next Post