ਸੁਲਤਾਨਪੁਰ ਲੋਧੀ 3 ਅਪ੍ਰੈਲ (ਲਾਡੀ,ਦੀਪ ਚੋਧਰੀ,ਉ ਪੀ ਚੋਧਰੀ)
ਜਗਤ ਗੁਰੂ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦੇ 562ਵੇਂ ਜਨਮ ਉਤਸਵ ਮੌਕੇ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੇਬੇ ਨਾਨਕੀ ਇਸਤਰੀ ਸਤਸੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ, ਮੀਤ ਪ੍ਰਧਾਨ ਮੈਨੇਜਰ ਗੁਰਦਿਆਲ ਸਿੰਘ ਯੂਕੇ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਮੌਕੇ ਅਰੰਭਤਾ ਦੀ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਵਿਸ਼ਾਲ ਨਗਰ ਕੀਰਤਨ ਮੌਕੇ ਵੱਡੀ ਤਦਾਦ ਵਿੱਚ ਸੰਗਤਾਂ ਨੇ ਹਾਜਰੀਆਂ ਭਰੀਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਹਿੰਦੁਸਤਾਨ ਬੈਂਡ ਵੱਲੋਂ ਧਾਰਮਿਕ ਧੁੰਨਾਂ ਬਿਖੇਰਦਾ ਹੋਇਆ ਸਮੁੱਚਾ ਨਗਰ ਕੀਰਤਨ ਨਾਨਕਮਈ ਹੋ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਪ੍ਰਾਰੰਭ ਹੋ ਕੇ ਸਥਾਨਕ ਮੁਹੱਲਾ ਸਿੱਖਾਂ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਚੇਲਿਆਂ ਵਾਲਾ ਚੌਂਕ, ਸਦਰ ਬਜਾਰ, ਕਟੜਾ ਬਜਾਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦਾ ਵੱਖ ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਮਾਰਗ ਵਿੱਚ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੀ ਅਰੰਭਤਾ ਮੌਕੇ ਪਤਵੰਤਿਆਂ ਦਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਮੌਕੇ ਨਿਰਵੈਰ ਖਾਲਸਾ ਕੀਰਤਨੀ ਜਥਾ, ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ,ਭਾਈ ਅਮਰਦੀਪ ਸਿੰਘ ਹਜੂਰੀ ਰਾਗੀ ਜਥਾ ਤੇ ਹੋਰ ਸੇਵਾ ਸੁਸਾਇਟੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗਤਕਾ ਅਖਾੜਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।ਇਸ ਮੌਕੇ ਸੰਗਤਾਂ ਵਲੋਂ ਵੱਖ ਵੱਖ ਸਥਾਨਾਂ ‘ਤੇ ਵਿਸ਼ਾਲ ਲੰਗਰ ਲਗਾਏ ਗਏ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਬੇਬੇ ਨਾਨਕੀ ਇਸਤਰੀ ਸਤਸੰਗ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚਾਨਾ ਯੂ ਕੇ,ਮੀਤ ਪ੍ਰਧਾਨ ਮੈਨੇਜਰ ਗੁਰਦਿਆਲ ਸਿੰਘ ਯੂਕੇ, ਬਾਬਾ ਜਸਪਾਲ ਸਿੰਘ ਨੀਲਾ, ਐਸਡੀਐਮ ਅਮਨਪਾਲ ਸਿੰਘ,ਐਸ ਐਚ ਓ ਥਾਣਾ ਤਲਵੰਡੀ ਚੌਧਰੀਆਂ ਇੰਸਪੈਕਟਰ ਸੋਨਮਦੀਪ ਕੌਰ,ਐਸ ਐਚ ਓ ਇੰਸਪੈਕਟਰ ਹਰਿੰਦਰ ਸਿੰਘ, ਅਮਨਦੀਪ ਕੌਰ ਐਸ ਐਚ ਓ ਫੱਤੂਢੀਂਗਾ, ਪਰਮਿੰਦਰ ਸਿੰਘ ਖਾਲਸਾ, ਭਾਈ ਜਤਿੰਦਰਪਾਲ ਸਿੰਘ, ਦਿਲਬਾਗ ਸਿੰਘ ਗਿੱਲ, ਕੁਲਦੀਪ ਸਿੰਘ ਬੂਲੇ ਦੋਆਬਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਜਿੰਦਰ ਸਿੰਘ ਲਾਡੀ, ਕੌਂਸਲਰ ਰਜਿੰਦਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਭਾਈ ਸਰਬਜੀਤ ਸਿੰਘ ਬੱਬੂ, ਮਾਸਟਰ ਮੋਹਨ ਸਿੰਘ, ਜਥੇਦਾਰ ਸਤਨਾਮ ਸਿੰਘ, ਭਾਈ ਤਰਸੇਮ ਸਿੰਘ, ਭਾਈ ਸਤਨਾਮ ਸਿੰਘ ਰਾਮੇ, ਭਾਈ ਗੁਰਮੇਲ ਸਿੰਘ ਭਾਗੋਰਾਈਆਂ, ਦਿਲਦਾਰ ਸਿੰਘ, ਸਰਵਣ ਸਿੰਘ,ਭਾਈ ਸਤਨਾਮ ਸਿੰਘ, ਡਾ ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਵੀ ਹਾਜ਼ਰ ਸਨ।
Tags
ਸੁਲਤਾਨ ਪੁਰ ਲੋਧੀ