ਆਂਗਣਵਾੜੀ ਵਰਕਰ ਸਮਾਰਟ ਫੋਨ ਤੋਂ ਬਿਨਾਂ ਮਾਵਾਂ ਧੀਆਂ ਸਤਿਕਾਰ ਸਕੀਮ ਵਿੱਚ ਕੰਮ ਨਹੀਂ ਕਰਨਗੀਆਂਡਾਇਰੈਕਟਰ ਦੇ ਨਾਮ ਤੇ ਸੀਡੀਪੀਓ ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ 7 ਅਪ੍ਰੈਲ  (,ਲਾਡੀ,ਦੀਪ ਚੋਧਰੀ,ਉਪੀ ਚੋਧਰੀ)
ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਮਨਜੀਤ  ਕੌਰ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਵੱਲੋਂ ਡਾਇਰੈਕਟਰ ਦੇ ਨਾਮ ਤੇ ਸੀਡੀਪੀਓ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ  ਮੋਬਾਇਲ ਫੋਨ ਪੋਸ਼ਨ ਅਭਿਆਨ ਫ਼ੰਡਾਂ ਵਿਚੋਂ ਆਂਗਣਵਾੜੀ ਵਰਕਰਾਂ ਲਈ ਖਰੀਦੇ ਹਨ ਉਹ ਫੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ ,ਜੇਕਰ ਇਹ ਫੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਨ ਅਭਿਆਨ ਦਾ ਕੰਮ ਕਰ ਰਹੀਆਂ ਹਨ ।ਪਿਛਲੇ 8 ਸਾਲ ਤੋਂ ਵਰਕਰਾਂ ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ ਜਦ ਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ  ਮੋਬਾਈਲ ਫੋਨ ਦੇ ਦਿੱਤੇ ਹਨ, ਪ੍ਰੰਤੂ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ । ਜਥੇਬੰਦੀ ਨੇ ਇਹ ਵੀ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ  ਦਿੱਤੇ ਜਾਣ ।
ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿੱਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100 ਰੁਪਏ  ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ।ਇਸ ਸਮੇਂ ਬਲਾਕ ਪ੍ਰਧਾਨ ਮਨਜੀਤ ਕੌਰ ਤੋਂ ਇਲਾਵਾ ਸਰਕਲ ਪ੍ਰਧਾਨ ਹਰਜਿੰਦਰ ਕੌਰ ਟਿੱਬਾ, ਸਰਕਲ ਪ੍ਰਧਾਨ ਰਣਜੀਤ ਕੌਰ ਸੁਲਤਾਨਪੁਰ ਲੋਧੀ, ਸਰਕਲ ਪ੍ਰਧਾਨ ਸੁਖਵਿੰਦਰ ਕੌਰ ਡੱਲਾ, ਸਰਕਲ ਪ੍ਰਧਾਨ ਸੁਖਬੀਰ ਸਿੰਘ ਪਰਮਜੀਤਪੁਰ, ਸਰਕਲ ਪ੍ਰਧਾਨ ਕਮਲਜੀਤ ਕੌਰ ਬੂਸੋਵਾਲ, ਕਵਿਤਾ ਰਾਣੀ ਤਲਵੰਡੀ ਚੌਧਰੀਆਂ ਆਦਿ ਹਾਜ਼ਰ ਸਨ।

Post a Comment

Previous Post Next Post