ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਅਹਿਮ ਮੀਟਿੰਗ ਐਸ.ਡੀ.ਐਮ. ਸ. ਅਮਨਪਾਲ ਸਿੰਘ ਦੀ ਪ੍ਰਧਾਨਗੀ ਕਰਦੇ ਹੋਏ ।ਸੁਲਤਾਨ ਪੁਰ ਲੋਧੀ

ਸੁਲਤਾਨਪੁਰ ਲੋਧੀ, 10 ਅਪ੍ਰੈਲ:(ਲਾਡੀ,ਦੀਪ ਚੋਧਰੀ,ਉਪੀ ਚੋਧਰੀ) ਸਬ-ਡਵੀਜ਼ਨ ਮੈਜਿਸਟਰੇਟ ਸ. ਅਮਨਪਾਲ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬੀ.ਡੀ.ਪੀ.ਓ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਕਾਨੂੰਗੋ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਐਸ.ਡੀ.ਐਮ. ਸ. ਅਮਨਪਾਲ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣ।
ਮੀਟਿੰਗ ਵਿਚ ਮੌਨਸੂਨ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੂਰਵ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨਾਲ ਹੜ੍ਹਾਂ ਦੌਰਾਨ ਪੇਸ਼ ਆਉਣ ਵਾਲੀਆਂ ਸੰਭਾਵੀ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Post a Comment

Previous Post Next Post