ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਦਫ਼ਤਰਾਂ ਵਿੱਚ ਬਾਇਓਮੈਟ੍ਰਿਕ ਸਿਸਟਮ ਲਾਗੂ ਕੀਤਾ ਜਾਵੇ -ਕਮਲਪਰੀਤ ਸਿੰਘ

ਸੁਲਤਾਨਪੁਰ ਲੋਧੀ,22 ਅਪ੍ਰੈਲ (ਲਾਡੀ,ਦੀਪ ਚੋਧਰੀ,ਉਪੀ ਚੋਧਰੀ) ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਲੋਕਾਂ ਪ੍ਰਤੀ ਜੁਆਬਦੇਹ  ਅਤੇ ਹਾਜ਼ਰੀ ਯਕੀਨੀ ਲਈ ਦਫ਼ਤਰਾਂ ਵਿੱਚ ਬਾਇਓਮੈਟ੍ਰਿਕ ਸਿਸਟਮ ਤਰੁੰਤ ਲਾਗੂ ਕਰਨ ਦੀ ਮੰਗ ਕਰਦਿਆਂ ਹਲਕਾ ਸੁਲਤਾਨਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਨੇ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵੱਡੇ ਕਦਮ ਚੁੱਕੇ ਹਨ। ਪਰ ਸਰਕਾਰੀ ਦਫ਼ਤਰਾਂ ਕਰਮਚਾਰੀਆਂ ਦੀ ਹਾਜ਼ਰੀ ਘੱਟ ਹੋਣ ਕਾਰਨ ਕਈ ਵਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕ ਖੱਜਲਖੁਆਰੀ ਤੋਂ ਬੱਚ ਸਕਣ। ਉਨ੍ਹਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਰੋਕਣ ਲਈ ਜ਼ੋ ਕਾਨੂੰਨ ਪਾਸ ਕਰਵਾਇਆ ਗਿਆ ਹੈ ਉਸ ਦੀ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ 2027 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਾਰੀ ਸਮਰਥਨ ਦੇਣਗੇ।

Post a Comment

Previous Post Next Post