ਸੁਲਤਾਨਪੁਰ ਲੋਧੀ,26 ਅਪ੍ਰੈਲ. (ਲਾਡੀ,ਦੀਪ ਚੋਧਰੀ,ਉਪੀ ਚੋਧਰੀ ), ਨਗਰ ਕੌਂਸਲ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸਾਬਕਾ ਵਿਧਾਇਕ ਕਾਂਗਰਸ ਪਾਰਟੀ ਨਵਤੇਜ ਸਿੰਘ ਚੀਮਾ ਨੇ ਪਾਰਟੀ ਆਗੂ ਤੇ ਵਰਕਰ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਦੀਆਂ ਸਮੂਹ 13 ਸੀਟਾਂ ਤੇ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਸ਼ਾਨ ਨਾਲ ਜਿੱਤ ਕੇ ਨਗਰ ਕੌਂਸਲ ਤੇ ਕਾਬਜ ਹੋਵੇਗੀ। ਉਹਨਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਬਹੁਤ ਬੁਰਾ ਹਾਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਉਕਤ ਸੰਸਦ ਮੈਂਬਰਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਹੁਣ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਛੇਤੀ ਹੀ ਖਤਮ ਹੋਣ ਦੇ ਕੰਢੇ ਹੈ। ਉਨਾਂ ਇਸ ਮੌਕੇ ਨਗਰ ਕੌਂਸਲ ਚੋਣਾਂ ਲਈ ਛੇ ਉਮੀਦਵਾਰਾਂ ਮੋਨੂੰ ਭੰਡਾਰੀ, ਗੁਰਦੀਪ ਸਿੰਘ ਕਾਲਾ ਢਿੱਲੋ, ਹਰਪ੍ਰੀਤ ਸਿੰਘ ਬਬਲਾ, ਸਰਬਜੀਤ ਸਿੰਘ ਛੱਬਾ, ਪੂਜਾ ਰਾਣੀ ਤੇ ਦਵਿੰਦਰ ਕੁਮਾਰ ਡੀ ਕੇ ਅਰੋੜਾ ਦੇ ਨਾਂਵਾਂ ਦਾ ਐਲਾਨ ਵੀ ਕੀਤਾ।
ਇਸ ਮੌਕੇ ਸਾਬਕਾ ਜਿਲਾ ਪ੍ਰਧਾਨ ਰਮੇਸ਼ ਡਡਵਿੰਡੀ, ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ, ਗੁਰਿੰਦਰਪਾਲ ਸਿੰਘ ਭੁੱਲਰ ਬਲਾਕ ਪ੍ਰਧਾਨ, ਸਾਹਿਬ ਸਿੰਘ ਭੁੱਲਰ ਨੰਬਰਦਾਰ ਮੰਡ ਅਲੂਵਾਲ, ਬਲਦੇਵ ਸਿੰਘ ਰੰਗੀਲਪੁਰ ਸਾਬਕਾ ਬਲਾਕ ਸੰਮਤੀ ਮੈਂਬਰ, ਰਕੇਸ਼ ਕੁਮਾਰ ਰੋਕੀ ਮੜੀਆ, ਬਲਕਾਰ ਸਿੰਘ ਹਰਨਾਮਪੁਰ, ਹਰਪ੍ਰੀਤ ਸਿੰਘ ਬਬਲਾ, ਦਵਿੰਦਰ ਕੁਮਾਰ ਡੀ ਕੇ, ਸਰਬਜੀਤ ਸਿੰਘ ਛੱਬਾ, ਗੁਰਦੀਪ ਸਿੰਘ ਕਾਲਾ ਢਿੱਲੋਂ, ਨਰਿੰਦਰ ਸਿੰਘ ਗਿੱਲਾਂ, ਮਨਪ੍ਰੀਤ ਸਿੰਘ ਬੂਹ, ਪਰਮਜੀਤ ਸਿੰਘ ਜੱਬੋਵਾਲ, ਮੋਨੂੰ ਭੰਡਾਰੀ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਗੁਰਪ੍ਰੀਤ ਸਿੰਘ ਫੌਜੀ ਕਲੋਨੀ, ਕੁਲਦੀਪ ਸਿੰਘ ਸਰੂਪਵਾਲ, ਬੀਬੀ ਸੁਖਵਿੰਦਰ ਕੌਰ,