ਭਗਵੰਤ ਮਾਨ ਨਸ਼ੇ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ-ਖੋਜੇਵਾਲ ਪਿੰਡ ਗਾਜੀਪੁਰ ਇੱਕ ਮਾਂ ਦੇ ਪੁੱਤ ਦੀ ਨਸ਼ੇ ਨਾਲ ਹੋਈ ਮੌਤ ਨੇ ਸਰਕਾਰ ਦੀ ਨਸ਼ਿਆਂ ਜੰਗ ਤੇ ਖੜੇ ਕੀਤੇ ਗੰਭੀਰ ਸਵਾਲ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ

ਸੁਲਤਾਨਪੁਰ ਲੋਧੀ 27 ਅਪ੍ਰੈਲ (ਲਾਡੀ ,ਦੀਪ ਚੌਧਰੀ ,ਓਪੀ ਚੌਧਰੀ)  ਸੂਬਾ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਘੇਰਿਆ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਆਪ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਅਨੇਕਾਂ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ।ਉਨ੍ਹਾਂਨੇ ਤਾਜੇ ਮਾਮਲੇ ਦਾ ਜਿਕਰ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਗਾਜੀਪੁਰ ਤੋਂ ਇੱਕ ਵਾਰ ਫਿਰ ਦਿਲ ਦਹਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ,ਜਿੱਥੇ ਨਸ਼ੇ ਦੇ ਕਹਿਰ ਨੇ ਇੱਕ ਹੋਰ ਮਾਂ ਦਾ ਘਰ ਉਜਾੜ ਦਿੱਤਾ। ਇੱਕ ਮਾਂ,ਜਿਸਦੇ ਪਹਿਲਾਂ ਹੀ ਇੱਕ ਪੁੱਤ ਨੂੰ ਨਸ਼ੇ ਨੇ ਨਿਗਲ ਲਿਆ ਸੀ,ਹੁਣ 6 ਮਹੀਨੇ ਦੇ ਅੰਦਰ ਹੀ ਦੂਜੇ ਜਵਾਨ ਪੁੱਤ ਦੀ ਲਾਸ਼ ਨੂੰ ਵੀਰਲੇ ਪਾ ਕੇ ਰੋਣ ਲਈ ਮਜਬੂਰ ਹੋ ਗਈ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 1000 ਦੇ ਵਿਚਕਾਰ ਹੋਵੇਗੀ,ਪਰ ਕਈ ਪਰਿਵਾਰ ਕਾਰਨ ਨਹੀਂ ਦੱਸਦੇ।ਭਾਜਪਾ ਆਗੂਆਂ ਦੇ ਨਾਲ ਪਿੰਡ ਗਾਜੀਪੁਰ ਵਿਖੇ ਦੁੱਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕਿਹਾ ਕਿ ਪੰਜਾਬ ਚੋਂ ਨਸ਼ਾ ਖਤਮ ਕਰਨ ਦੇ ਚੋਣ ਵਾਅਦੇ ਨਾਲ ਸੱਤਾ ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਾਂ ਕੀ ਖਤਮ ਕਰਨਾ ਸੀ,ਸਗੋਂ ਉਨ੍ਹਾਂ ਦੇ ਰਾਜ ਚ ਨਸ਼ਾ ਹੁਣ ਮਹਾਮਾਰੀ ਦਾ ਰੂਪ ਧਾਰ ਚੁੱਕਿਆ ਹੈ,ਜਿਸ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ।ਖੋਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।ਆਪ ਸਰਕਾਰ ਦਾ ਨਸ਼ਾ ਵਿਰੋਧੀ ਅਪਰੇਸ਼ਨ ਸੂਬੇ ਚ ਗਤੀ ਹਾਸਲ ਕਰਨ ਚ ਅਸਫਲ ਰਿਹਾ ਹੈ।ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਵਿੱਚ ਆਪ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਹਾਲਾਤ ਸੁਧਰਨ ਦੀ ਬਜਾਏ ਵਿਗੜ ਗਈ ਹੈ।ਉਨ੍ਹਾਂ ਕਿਹਾ ਕਿ 15 ਅਗਸਤ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਅਗਲੇ ਸਾਲ ਇਸ ਸਮੇਂ ਤੱਕ ਪੰਜਾਬ ਵਿੱਚੋਂ ਹੈਰੋਇਨ ਦਾ ਖਾਤਮਾ ਕਰ ਦਿੱਤਾ ਜਾਵੇਗਾ ਪਰ ਅਜਿਹਾ ਚਾਰ ਸਾਲਾਂ ਵਿੱਚ ਹੋ ਨਹੀਂ ਸਕਿਆ।ਇਸ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਮੰਡਲ ਪ੍ਰਧਾਨ ਰਾਕੇਸ਼ ਪੂਰੀ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਯੂਥ ਭਾਜਪਾ ਸੁਲਤਾਨਪੁਰ ਲੋਧੀ ਦੇ ਸ਼ਹਿਰੀ ਪ੍ਰਧਾਨ  ਵਿਨੀ ਸ਼ਰਮਾ, ਸੁਖਦੇਵ ਸਿੰਘ,ਸੁਖਵਿੰਦਰ ਸਿੰਘ, ਕੁਲਦੀਪ ਸਿੰਘ,ਰਵਿੰਦਰ ਜੈਨ, ਹਿਊਮਨ ਰਾਈਟਸ ਸੈੱਲ ਦੇ ਰਾਜਿੰਦਰ ਕੁਮਾਰ ਬਿਸਟ,ਪ੍ਰਿੰਸ ਗਾਜ਼ੀਪੁਰ ਆਦਿ ਹਾਜ਼ਰ ਸਨ।

Post a Comment

Previous Post Next Post