ਸੁਲਤਾਨਪੁਰ ਲੋਧੀ, 24 ਅਪ੍ਰੈਲ,(ਲਾਡੀ,ਦੀਪ ਚੋਧਰੀ,ਉਪੀ ਚੋਧਰੀ)
ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਨਵੀ ਦਾਣਾ ਮੰਡੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ ਆਪ ਦੇ ਹਲਕਾ ਇੰਚਾਰਜ ਸੱਜਣ ਚੀਮਾ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ - ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ, ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ ਜਿਸ ਤਹਿਤ ਹੁਣ ਤੱਕ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਕਣਕ ਦੀ ਲਿਫਟਿੰਗ ਸਮੇਂ ਸਿਰ ਨਾ ਹੋਣ ਦੀ ਗੱਲ ਨੂੰ ਇਹ ਕਹਿ ਕੇ ਟਾਲ ਗਏ ਕਿ ਸਾਡਾ ਮੁੱਖ ਕੰਮ ਪਹਿਲਾਂ ਕਿਸਾਨਾਂ ਦੀ ਕਣਕ ਖਰੀਦ ਕੇ ਉਹਨਾਂ ਦੇ ਖਾਤੇ ਵਿੱਚ ਉਹਨਾਂ ਦੀ ਬਣਦੀ ਰਕਮ ਪਾਉਣਾ ਹੈ ਉਸ ਤੋਂ ਬਾਅਦ ਲਿਫਟਿੰਗ ਵੀ ਕਰਵਾਈ ਜਾਵੇਗੀ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਬਲਦੇਵ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਪੰਚਾਇਤ ਸੰਮਤੀ ਦੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਤਪਾਲ ਮਦਾਨ ਕੈਸ਼ੀਅਰ, ਸਰਪੰਚ ਮੇਜਰ ਸਿੰਘ ਜੈਨਪੁਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਕੌਂਸਲਰ ਰਜਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਪੱਪਾ, ਆੜਤੀ ਬਲਦੇਵ ਸਿੰਘ ਮੰਗਾ, ਨੰਬਰਦਾਰ ਜਤਿੰਦਰਜੀਤ ਸਿੰਘ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਾਬਕਾ ਸਰਪੰਚ ਹਰਦੇਵ ਸਿੰਘ ਨਸੀਰਪੁਰ, ਸੋਨੂੰ ਰਾਮੇ ਆਪ ਆਗੂ, ਜਤਿੰਦਰ ਸੇਠੀ, ਠੇਕੇਦਾਰ ਰੋਸ਼ਨ ਲਾਲ, ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆਪ ਆਗੂ ਤੇ ਵਰਕਰ ਵੀ ਹਾਜਰ ਸਨ।