ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਆਪ ਆਗੂ ਹਰਨੂਰ ਸਿੰਘ ਹਰਜੀਮਾਨ ਤੇ ਮੇਅਰ ਰਾਮਪਾਲ ਉੱਪਲ ਫਗਵਾੜਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ।

ਫਗਵਾੜਾ, 10 ਅਪ੍ਰੈਲ( ਲਾਡੀ  ਦੀਪ ਚੋਧਰੀ,ਉਪੀ ਚੋਧਰੀ)ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਾਣਾ ਮੰਡੀ ਫਗਵਾੜਾ ਦਾ ਦੌਰਾ ਕਰਕੇ ਕਣਕ ਸਬੰਧੀ ਕੀਤੇ ਜਾ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਮੇਅਰ ਰਾਮਪਾਲ ਉੱਪਲ ਤੇ ਆਪ ਆਗੂ ਹਰਨੂਰ ਸਿੰਘ ਹਰਜੀਮਾਨ ਵੀ ਮੌਜੂਦ ਸਨ।
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੀਆਂ ਜਾਵੇਗਾ ਅਤੇ  ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਦਾਣਾ ਮੰਡੀ ਫਗਵਾੜਾ ਵਿਖੇ 1 ਲੱਖ ਮੀਟਰਕ ਟਨ ਦੇ ਕਰੀਬ ਕਣਕ ਆਉਂਦੀ ਦੀ ਉਮੀਦ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਮੰਡੀ ਵਿੱਚ ਖਰੀਦ ਪ੍ਰਕਿਰਿਆ ਅਤੇ ਢੋਆ ਢੁਆਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਾਰੀਕੀ ਨਾਲ ਹੇਠਲੇ ਪੱਧਰ ਤੇ ਮੰਡੀ ਵਿੱਚ ਸਾਰੇ ਪ੍ਰਬੰਧ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।  ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਲੋੜੀਂਦੀਆਂ ਮਾਤਰਾ ਵਿੱਚ ਬਾਰਦਾਨਾ ਵੀ ਉਪਲਬਧ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ । 

Post a Comment

Previous Post Next Post