ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰੋਹਿਤ ਕੱਕੜ ਦੇ ਹੱਕ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਜਰਨੈਲ ਸਿੰਘ ਵਾਹਦ, ਮੰਚ ਤੇ ਇੰਜੀ: ਸਵਰਨ ਸਿੰਘ, ਕਰਨਜੀਤ ਸਿੰਘ ਆਹਲੀ ਤੇ ਹੋਰ।

ਸੁਲਤਾਨਪੁਰ ਲੋਧੀ,22 ਮਈ,(ਲਾਡੀ,ਦੀਪ ਚੌਧਰੀ,ਉਪੀ ਚੌਧਰੀ)  ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਕਾਂਗਰਸ ਤੇ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਪੰਜਾਬ, ਇੰਜੀ: ਸਵਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ,  ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ,ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋ, ਐਸ ਸੀ ਵਿੰਗ ਦੇ ਦੁਆਬਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਨੇ ਵਾਰਡ ਨੰਬਰ 12 ਤੋਂ ਅਕਾਲੀ ਦਲ ਦੇ ਉਮੀਦਵਾਰ ਰੋਹਿਤ ਕੱਕੜ ਦੇ ਹੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ ਕਿਉਂਕਿ ਪੰਜਾਬ ਦਾ ਉਦੋਂ ਵਿਕਾਸ ਹੋਇਆ ਜਦੋਂ ਜਦੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਰੋਹਿਤ ਕੱਕੜ ਨੂੰ ਵੋਟਾਂ ਪਾ ਕੇ ਅਕਾਲੀ ਦਲ ਦੇ ਹੱਥ ਮਜਬੂਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸਤਨਾਮ ਸਿੰਘ ਰਾਮੇ, ਅਰੁਨਦੀਪ ਸਿੰਘ ਸੈਦਪੁਰ, ਵਾਰਡ ਨੰਬਰ 9 ਤੋਂ ਅਕਾਲੀ ਉਮੀਦਵਾਰ ਸਿਮਰਨਜੀਤ ਧੀਰ, ਰਣਜੀਤ ਸਿੰਘ, ਸੁਭਾਸ਼ ਚੰਦਰ, ਸੰਦੀਪ ਕੁਮਾਰ, ਦੀਪਕ ਕੁਮਾਰ, ਬਲਦੇਵ ਸਿੰਘ, ਖੇਦੂ ਰਾਮ, ਦਰਸ਼ਨ ਸਿੰਘ, ਮਦਨ ਲਾਲ, ਸੰਨੀ ਕੁਮਾਰ, ਰਵੀ, ਬਲਵੀਰ ਕੁਮਾਰ, ਗੁਰਮੀਤ ਸਿੰਘ, ਸੋਮ ਦੱਤ, ਲੇਖਰਾਜ, ਦਰਬਾਰੀ ਲਾਲ, ਕਰਨ ਕੱਕੜ, ਸੁਮਿਤ, ਉਤਾਂਸ਼ੁ, ਹੀਰਾ ਲਾਲ, ਵਿੱਕੀ ਮਹਿਰਾ, ਮਨਦੀਪ, ਜਗੀਰ ਸਿੰਘ, ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ।

Post a Comment

Previous Post Next Post