ਕਪੂਰਥਲਾ, 12 ਮਈ( ਲਾਡੀ,ਦੀਪ ਚੋਧਰੀ,ਉਪੀ ਚੋਧਰੀ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ਼੍ਹਾ ਚੋਣਕਾਰ ਅਫਸਰ ਵਰਿੰਦਰਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਸੰਬੰਧਿਤ ਰਿਟਰਨਿੰਗ ਅਫਸਰਾਂ ਦੇ ਦਫਤਰਾਂ ‘ਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਦਿਨ ਸ਼ਨਿਚਰਵਾਰ ਹੋਵੇਗੀ। ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਵਿਖੇ ਕੁੱਲ 50 ਵਾਰਡ ਅਤੇ 84 ਪੋਲਿੰਗ ਬੂਥ ਹਨ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਵਿਚ ਚੋਣਾਂ ਲਈ ਨਾਮਜਦਗੀ ਪੱਤਰ ਵਾਰਡ ਨੰ 1 ਤੋਂ 17 ਲਈ ਨੋਮੀਨੇਸ਼ਨ ਪੇਪਰ ਦਫਤਰ ਤਹਿਸੀਲਦਾਰ ਕਮਰਾ ਨੰ 215 ਦੂਜ਼ੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲ਼ਾ ਵਿਖੇ ਆਰਟੀਓ ਕਪੂਰਥਲਾ ਹਰਕਰਨ ਰੰਧਾਵਾ, ਵਾਰਡ ਨੰ 18 ਤੋਂ 34 ਲਈ ਨਾਮਜ਼ਦਗੀ ਪੇਪਰ ਲਈ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਦੇ ਕਮਰਾ ਨੰ 308 ਤੀਜ਼ੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲ਼ਾ ਵਿਚ ਸ੍ਰੀ ਹਰਸ਼ਰਨਜੀਤ ਸਿੰਘ ਡੀਐਫਐਸਸੀ ਵਲੋਂ ਲਏ ਜਾਣਗੇ। ਇਸੇ ਤਰ੍ਹਾਂ ਵਾਰਡ ਨੰ 35 ਤੋਂ 50 ਲਈ ਨਾਮਜ਼ਦਗੀ ਪੱਤਰ ਡੀਆਰ ਕੋਪਰੇਟਿਵ ਸੁਸਾਇਟੀ ਦੇ ਕਮਰਾ ਨੰ 513 ਪੰਜਵੀਂ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲ਼ਾ ਵਿਖੇ ਜਗਜੀਤ ਸਿੰਘ ਡੀਆਰ ਕੋਪਰੇਟਿਵ ਸੁਸਾਇਟੀ ਵਲੋਂ ਲਏ ਜਾਣਗੇ।
ਇਸੇ ਤਰ੍ਹਾਂ ਨਗਰ ਕੌੰਸਲ ਸੁਲਤਾਨਪੁਰ ਲੋਧੀ ਵਿਖੇ ਕੁੱਲ 13 ਵਾਰਡ ਅਤੇ 16 ਪੋਲਿੰਗ ਬੂਥ ਹਨ। ਉਨਾਂ ਦੱਸਿਆ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਾਰੇ 13 ਵਾਰਡਾਂ ਲਈ ਨਾਮਜ਼ਦਗੀਆਂ ਸਕੱਤਰ ਮਾਰਕਿਟ ਕਮੇਟੀ ਦੇ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਐਸਡੀਐਮ ਸੁਲਤਾਨਪੁਰ ਅਮਨਪਾਲ ਸਿੰਘ ਲੈਣਗੇ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਮ-ਜਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ ਦੀ ਅਗਵਾਈ ਵਿੱਚ ਚੋਣਾਂ ਨਿਰਪੱਖ, ਸੁਤੰਤਰ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਯਕੀਨੀ ਬਣਾਉਣ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

Tags
ਕਪੂਰਥਲਾ