ਟਕਸਾਲੀ ਕਾਂਗਰਸੀ ਯੂਥ ਆਗੂ ਲੱਕੀ ਨਈਅਰ ਪਰਿਵਾਰ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਗਰੁੱਪ ਵਿੱਚ ਹੋਏ ਸ਼ਾਮਲ

ਟਕਸਾਲੀ ਕਾਂਗਰਸੀ  ਯੂਥ ਆਗੂ ਲੱਕੀ ਨਈਅਰ ਪਰਿਵਾਰ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਗਰੁੱਪ ਵਿੱਚ ਹੋਏ ਸ਼ਾਮਲ
ਸੁਲਤਾਨ ਪੁਰ ਲੋਧੀ, 21 ਮਈ ,(ਲਾਡੀ, ਦੀਪ ਚੋਧਰੀ,ਉਪੀ ਚੌਧਰੀ )ਸਥਾਨਕ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਗਰੁੱਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਲੋਕਪੱਖੀ ਸੋਚ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਸਾਥ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਉਹ ਹੁਣ ਪੂਰੀ ਤਨਦੇਹੀ ਨਾਲ ਰਾਣਾ ਗਰੁੱਪ ਨਾਲ ਕੰਮ ਕਰਨਗੇ।
ਉੱਥੇ ਹੀ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵੱਧ ਰਿਹਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਇਲਾਕੇ ਦੀ ਜਨਤਾ ਵਿਕਾਸ ਅਤੇ ਸਾਫ਼ ਸੁਥਰੀ ਰਾਜਨੀਤੀ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ।

Post a Comment

Previous Post Next Post