ਐਸ ਐਚ ਓ ਸੁਲਤਾਨਪੁਰ ਲੋਧੀ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਾਥੀਆਂ ਨੂੰ ਨਾਲ ਲੈ ਕੇ ਅੱਧੀ ਰਾਤ ਤੋਂ ਬਾਅਦ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਦਿੱਤਾ।

ਸੁਲਤਾਨਪੁਰ ਲੋਧੀ, 24 ਮਈ (ਲਾਡੀ ,ਦੀਪ ਚੋਧਰੀ, ਉਪੀ ਚੋਧਰੀ)ਐਸ ਐਚ ਓ ਸੁਲਤਾਨਪੁਰ ਲੋਧੀ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਾਥੀਆਂ ਨੂੰ ਨਾਲ ਲੈ ਕੇ ਅੱਧੀ ਰਾਤ ਤੋਂ ਬਾਅਦ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਾਣਾ ਨੇ ਦੱਸਿਆ ਕਿ ਵਾਰਡ ਨੰਬਰ ਸੱਤ ਤੇ ਅੱਠ ਵਿੱਚ ਪੁਲਿਸ ਵੱਲੋਂ ਉਹਨਾਂ ਦੇ ਸਮਰਥਕਾਂ ਨੂੰ ਇੱਕ ਕਮਰੇ ਚ ਬੈਠੇ ਹੋਏ ਚੁੱਕ ਲਿਆਂਦਾ ਅਤੇ ਉਹਨਾਂ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਵੀ ਨਹੀਂ ਮਿਲੀ ਇਸ ਦੇ ਬਾਵਜੂਦ ਵੀ ਸੱਤਾਧਾਰੀ ਪਾਰਟੀ ਦੇ ਕਥਿਤ ਇਸ਼ਾਰੇ ਤੇ ਉਹਨਾਂ ਨੂੰ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਲਿਆ ਕੇ ਬੰਦ ਕਰ ਦਿੱਤਾ। ਉਹਨਾਂ ਦੱਸਿਆ ਕਿ ਪੁਲਿਸ ਨੇ ਉਕਤ ਲੜਕਿਆਂ ਤੇ 7/ 51 ਤਹਿਤ ਕੇਸ ਦਰਜ ਕਰ ਦਿੱਤਾ ਹੈ ਜਦਕਿ ਦੂਸਰੇ ਪਾਸੇ ਕੋਈ ਵੀ ਪਾਰਟੀ ਨਹੀਂ ਹੈ। ਉਹਨਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਵਿੱਚ ਪੁਲਿਸ ਨੂੰ ਠੇਕੇ ਤੇ ਲਿਆ ਹੋਇਆ ਹੈ। ਉਹਨਾਂ ਚਿਤਾਵਨੀ ਵੀ ਦਿੱਤੀ ਕਿ ਉਹ ਪੁਲਿਸ ਦੀ ਧੱਕੇਸ਼ਾਹੀ ਨਹੀਂ ਚੱਲਣ ਦੇਣਗੇ ਅਤੇ ਜਦੋਂ ਤੱਕ ਉਹਨਾਂ ਦੇ ਸਮਰਥਕ ਨੌਜਵਾਨਾਂ ਨੂੰ ਛੱਡਿਆ ਨਹੀਂ ਜਾਵੇਗਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਅੰਤ ਵਿੱਚ ਵਿਧਾਇਕ ਰਾਣਾ ਨੇ ਇਹ ਵੀ ਦੋਸ਼ ਲਗਾਇਆ ਕਿ ਐਸ ਐਚ ਓ ਸੁਲਤਾਨਪੁਰ ਲੋਧੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਧਾਨ ਬਣਕੇ ਕੰਮ ਕਰ ਰਹੇ ਹਨ।

Post a Comment

Previous Post Next Post