ਸੁਲਤਾਨ ਪੁਰ ਲੋਧੀ ,29 ਮਈ ,(ਲਾਡੀ, ਦੀਪ ਚੌਧਰੀ,ੳਪੀ ਚੌਧਰੀ)ਸੁਲਤਾਨ ਪੁਰ ਲੋਧੀ ਵਿਖੇ ਨਗਰ ਕੌਂਸਲ ਚੋਣਾਂ ਦੇ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ। ਗਿਣਤੀ ਕੇਂਦਰਾਂ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਵੋਟਾਂ ਦੀ ਗਿਣਤੀ ਸਵੇਰੇ ਤੋਂ ਹੀ ਸ਼ੁਰੂ ਹੋਈ ਜਿਸ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗਿਣਤੀ ਕੇਂਦਰਾਂ ਦੇ ਬਾਹਰ ਸਮਰਥਕ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕਰਦੇ ਨਜ਼ਰ ਆਏ।
ਚੋਣ ਅਧਿਕਾਰੀਆਂ ਨੇ ਦੱਸਿਆ ਕਿ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਹਰ ਰਾਊਂਡ ਦੀ ਜਾਣਕਾਰੀ ਸਮੇਂ-ਸਮੇਂ ’ਤੇ ਜਾਰੀ ਕੀਤੀ ਜਾਵੇਗੀ। ਨਤੀਜਿਆਂ ਨੂੰ ਲੈ ਕੇ ਸ਼ਹਿਰ ਵਿੱਚ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਹੈ।