ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ

ਸੁਲਤਾਨਪੁਰ ਲੋਧੀ 14 ਜੁਲਾਈ(,ਲਾਡੀ,ਦੀਪ ਚੋਧਰੀ,ਉਪੀ ਚੋਧਰੀ)
ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਸਾਹਿਬਾਨ ਹਾਜ਼ਰ ਹੋਏ। ਇਸ ਮੌਕੇ ਬੀਤੇ ਸਮੇਂ ਦੌਰਾਨ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਵ.ਪ੍ਰੋਫੈਸਰ ਚਰਨ ਸਿੰਘ ਦੀ ਯਾਦ ਨੂੰ ਤਾਜਾ ਕਰਦਿਆਂ ਸਮੂਹ ਜਥੇਬੰਦੀਆਂ ਵੱਲੋਂ ਮੀਟਿੰਗ ਦੌਰਾਨ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਉਪਰੰਤ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਕੀਤਾ ਜਾਵੇਗਾ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਟਰਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਭ ਤੋਂ ਪਹਿਲਾਂ ਸ਼ਹੀਦ ਉਧਮ ਸਿੰਘ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਈ ਜਾਵੇਗੀ ਅਤੇ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਜਾਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਕੇਹਰ ਸਿੰਘ,ਮੀਤ ਪ੍ਰਧਾਨ ਐਡਵੋਕੇਟ ਗੁਰਮੇਲ ਸਿੰਘ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਸਾਹਿਤ ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ, ਨਰਿੰਦਰ ਸਿੰਘ ਸੋਨੀਆ, ਨਰਿੰਦਰ ਸਿੰਘ ਜੈਨਪੁਰ, ਬਾਰ ਅਸੋਸੀਏਸ਼ਨ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਿੰਸੀਪਲ ਅਮਰੀਕ ਸਿੰਘ,ਐਡ ਸ਼ੈਲ ਪ੍ਰਭਾਕਰ, ਸਤਵੀਰ ਮਾਹੀਪਾਲ, ਪ੍ਰਿੰਸੀਪਲ ਲਖਬੀਰ ਸਿੰਘ,ਐਡ ਗੁਰਮੀਤ ਸਿੰਘ ਢਿੱਲੋਂ, ਮਾਸਟਰ ਚਰਨ ਸਿੰਘ,ਫਕੀਰ ਮੁਹੰਮਦ ਭੌਰ, ਗੁਰਮੀਤ ਸਿੰਘ , ਪਵਨ ਕੁਮਾਰ, ਦਿਆਲ ਸਿੰਘ ਦੀਪੇਵਾਲ, ਜਸਵੰਤ ਸਿੰਘ , ਬਚਿੱਤਰ ਸਿੰਘ , ਬਲਵਿੰਦਰ ਸਿੰਘ ਲਾਡੀ ਪ੍ਰੈਸ ਕਲੱਬ, ਨਰੇਸ਼ ਕੁਮਾਰ ਹੈਪੀ, ਸਿਮਰਨ ਸੰਧੂ, ਹਰਵਿੰਦਰ ਸਿੰਘ ਮੋਠਾਂਵਾਲਾ, ਹਰਜਿੰਦਰ ਸਿੰਘ, ਗੁਰਿੰਦਰ ਸਿੰਘ ,ਲਖਵੀਰ ਸਿੰਘ ਖਿੰਡਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ , ਬਲਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Post a Comment

Previous Post Next Post